loVIdVw swjnu myrw ]
Gir Gir mMgl gwvhu nIky Git Git iqsih bsyrw ]1] rhwau ]
sUiK ArwDnu dUiK ArwDnu ibsrY n kwhU byrw ]
nwmu jpq koit sUr aujwrw ibnsY Brmu AMDyrw ]1]
Qwin Qnµqir sBnI jweI jo dIsY so qyrw ]
sMqsMig pwvY jo nwnk iqsu bhuir n hoeI hY Pyrw ]2]3]4]
Translation
Jaitsree, Fifth Mehla:
I seek my Friend the Lord.
In each and every home, sing the sublime songs of rejoicing; He abides in each and every heart. ||1||Pause||
In good times, worship and adore Him; in bad times, worship and adore Him; do not ever forget Him.
Chanting the Naam, the Name of the Lord, the light of millions of suns shines forth, and the darkness of doubt is dispelled. ||1||
In all the spaces and interspaces, everywhere, whatever we see is Yours.
One who finds the Society of the Saints, O Nanak, is not consigned to reincarnation again. ||2||3||4||
ਅਰਥ: ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ। ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ। ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ।੧।ਰਹਾਉ।
ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ। ਉਸ ਪਰਮਾਤਮਾ ਦਾ ਨਾਮ ਜਪਦਿਆਂ(ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ।੧।
ਹੇ ਨਾਨਕ! (ਆਖ-ਹੇ ਪ੍ਰਭੂ!) ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ। ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ।੨।੩।੪।
Sources:
sikhitothemax.com
gurugranthdarpan.com
No comments:
Post a Comment